Tuesday, 24 August 2021

ਸ਼੍ਰੀ ਗੁਰੂ ਅਰਜਨ ਦੇਵ ਖਾਲਸਾ ਕਾਲਜੀਏਟ ਸ ਸ ਸਕੂਲ ਚੋਹਲਾ ਸਾਹਿਬ ਵਿਖੇ ਵਿਦਿਅਕ ਸੈਸ਼ਨ 2021-22 ਦੀ ਆਰੰਭਤਾ ਕਰਨ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਅਖੰਡ ਪਾਠ ਕਰਵਾਏ।

 




ਖਾਲੜਾ (ਜਗਜੀਤ ਸਿੰਘ ਡੱਲ,)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ  ਚੋਹਲਾ ਸਾਹਿਬ ਵਿਖੇ ਵਿੱਦਿਅਕ ਸ਼ੈਸ਼ਨ 2021-22 ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ‘ਆਰੰਭਤਾ ਦਿਵਸ’ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮਿਲ ਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ ਮੋਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਹਿਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਕੂਲ ਵਿੱਚ ਦਾਖਲਾ ਲੈਣ ਤੇ ਜੀ ਆਇਆ ਨੂੰ ਆਖਿਆਂ। ਉਨ੍ਹਾ ਜਥੇਦਾਰ ਗੁਰਬਚਨ ਸਿੰਘ ਜੀ ਕਰਮੂੰਵਾਲ ਜੀ ਨੂੰ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਨਾਲ ਰੁਬਰੂ ਕੀਤਾ ਤੇ ਉਨ੍ਹਾਂ ਨੂੰ ਵੀ ਜੀ ਆਇਆ ਆਖਿਆ । ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੇ ਜਿੱਥੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ, ਉੱਥੇ ਵਿਦਿਆਰਥੀ ਵਰਗ ਸਾਹਮਣੇ ਕਈ ਚੁਣੋਤੀਆ ਖੜੀਆਂ ਕਰ ਦਿੱਤੀਆ ਹਨ ਜਿਨਾਂ ਦਾ ਸਾਹਮਣਾ ਵਿਦਿਆਰਥੀ ਵਰਗ ਨੂੰ ਬੜੀ ਸੂਝ ਸਦਕਾ ਕਰਨਾ ਪਵੇਗਾ ਜਿਸ ਕਾਰਜ ਲਈ ਗੁਰੂ ਅਰਜਨ ਦੇਵ ਖਾਲਸਾ ਕਾਲਜ ਦੀ ਸਮੁੱਚੀ ਟੀਮ ਵਿਦਿਆਰਥੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ ।ਉਨ੍ਹਾ ਵਿਦਿਆਰਥੀਆਂ ਨੂੰ ਖ਼ੂਬ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਜੀ ਕਰਮੂੰਵਾਲਾ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਆਪਣੀ ਸਿਹਤ ਦਾ ਧਿਆਨ ਰੱਖਦਿਆਂ ਵਿੱਦਿਅਕ ਖੇਤਰ ਵਿੱਚ ਉਚੇਰੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ-ਆਪਣੇ ਧਰਮ ਵਿੱਚ ਪਰਪੱਕ ਰਹਿਣ ਅਤੇ ਜ਼ਿੰਦਗੀ ਵਿੱਚ ਅਨੁਸ਼ਾਸਨ ਦੀ ਮਹੱਤਤਾ ਸਮਝਾਉਂਦਿਆਂ ਇਸ ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਗੁਰਬਾਣੀ ਕੀਰਤਨ ਕਰਨ ਵਾਲੇ ਸਕੂਲ ਦੇ ਵਿਦਿਆਰਥੀਆਂ ਦੀ ਵਿਸ਼ੇਸ਼ ਸ਼ਲਾਘਾ ਕੀਤੀ ।ਇਸ ਮੌਕੇ ਸ੍ਰ ਪ੍ਰਗਟ ਸਿੰਘ ਮੈਨੇਜਰ ਗੁਰਦੁਆਰਾ ਚੋਹਲਾ ਸਾਹਿਬ, ਸਕੂਲ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

No comments:

Post a Comment

ਪਾਪੂਲਰ post

ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।

 ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।  ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...