ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀ ਤੇ ਸਖਤ ਤੋਂ ਸਖਤ ਕਾਰਵਾਈ ਹੋਏ: ਬਾਜ ਸਿੰਘ ਵੀਰਮ
ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਮਹਾਰਾਜਾ ਸ਼ੇਰੇ ਪੰਜਾਬ ਰਣਜੀਤ ਸਿੰਘ ਦਾ ਬੁੱਤ ਤੋੜਨ ਵਾਲੇ ਸ਼ਰਾਰਤੀ ਅਨਸਰ ਚੜ੍ਹੇ ਪੁਲਿਸ ਅੜਿੱਕੇ । ਸਲਾਖਾਂ ਪਿੱਛੇ ਨਜ਼ਰ ਆ ਰਹੇ ਨੇ ਆਰੋਪੀ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਦੇ ਸੀਨੀਅਰ ਆਗੂ ਬਾਜ ਸਿੰਘ ਵੀਰਮ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਦੇ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਨੇ ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜ ਦਿੱਤਾ ਸੀ ਜਿਸ ਦੇ ਬਾਅਦ ਸਿੱਖ ਕੌਮ ਵਿਚ ਭਾਰੀ ਰੋਸ ਪਾਇਆ ਗਿਆ ਸੀ ਹੁਣ ਟੀਵੀ ਚੈਨਲਾਂ ਤੇ ਚੱਲ ਰਹੀਆਂ ਖ਼ਬਰਾਂ ਤੋਂ ਪਤਾ ਲੱਗਾ ਹੈ ਕਿ ਆਰੋਪੀ ਨੂੰ ਫਡ਼ ਕੇ ਸਲਾਖਾਂ ਦੇ ਪਿੱਛੇ ਤਾੜ ਦਿੱਤਾ ਹੈ ਤੇ ਉਸ ਤੇ ਮੁਕੱਦਮਾ ਦਰਜ ਵੀ ਕਰ ਦਿੱਤਾ ਹੈ । ਬਾਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦੋਸ਼ੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਜਿਸ ਨਾਲ ਹਰ ਇਕ ਸ਼ਰਾਰਤੀ ਅਨਸਰ ਨੂੰ ਪਤਾ ਲੱਗ ਜਾਵੇ ਕਿ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਅੰਜਾਮ ਕੀ ਹੁੰਦਾ ਹੈ ।ਉਨ੍ਹਾਂ ਦੱਸਿਆ ਕਿ ਸਿੱਖ ਕੌਮ ਹੀ ਇੱਕ ਐਸੀ ਕੌਮ ਹੈ ਜੋ ਕਿਸੇ ਵੀ ਜਾਤ ਪਾਤ ਊਚ ਨੀਚ ਵਿਚ ਫਰਕ ਨਹੀਂ ਰੱਖਦੀ ਤੇ ਹਰ ਕਿਸੇ ਨੂੰ ਪਿਆਰ ਤੇ ਸਤਿਕਾਰ ਦਿੰਦੀ ਹੈ । ਬਾਜ ਨੇ ਦੱਸਿਆ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਸਾਨੂੰ ਹਰੇਕ ਧਰਮ ਦਾ ਸਤਿਕਾਰ ਕਰਨਾ ਸਿਖਾਇਆ ਹੈ ਨਾ ਕਿ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ
ਇਸ ਕਰਕੇ ਅਸੀਂ ਹਰ ਧਰਮ ਦਾ ਸਤਿਕਾਰ ਕਰਦੇ ਹਾਂ ਤੇ ਹਰੇਕ ਇਨਸਾਨ ਨੂੰ ਚਾਹੇ ਉਹ ਕਿਸੇ ਵੀ ਧਰਮ ਦਾ ਹੋਵੇ ਉਸ ਨੂੰ ਪਿਆਰ ਕਰਦੇ ਹਾਂ ਅਤੇ ਆਪਣਾ ਭਰਾ ਸਮਝਦੇ ਹਾਂ ਕਿਉਂਕਿ ਇਨਸਾਨੀਅਤ ਤੋਂ ਵੱਡਾ ਕੋਈ ਵੀ ਧਰਮ ਨਹੀਂ ਹੁੰਦਾ । ਉਨ੍ਹਾਂ ਦੱਸਿਆ ਕਿ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਇਨਸ਼ਾਨ ਨੂੰ ਕਦੇ ਵੀ ਖੁਸ਼ੀ ਨਹੀਂ ਹਾਸਿਲ ਹੁੰਦੀ ।
No comments:
Post a Comment