Wednesday, 25 August 2021

ਸ਼ਹੀਦ ਭਗਤ ਸਿੰਘ ਪਬਲਿਕ ਸੀ. ਸ.ਸ.ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ਚੋ ਮਾਰੀਆਂ ਮੱਲਾਂ।

 ਸ਼ਹੀਦ ਭਗਤ ਸਿੰਘ ਪਬਲਿਕ ਸੀ. ਸ.ਸ.ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ਚੋ ਮਾਰੀਆਂ ਮੱਲਾਂ।



ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੂੰ  ਸਤਿਨਾਮ ਸਰਬ ਕਲਿਆਣ ਟਰੱਸਟ ਵੱਲੋਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਰਹਿਰਾਸ ਸਾਹਿਬ ਜੀ ਦੀ ਬਾਣੀ ਤੇ ਸ਼ੁੱਧ ਅਤੇ ਕੰਠ ਬਿਨਾਂ ਰੁਕੇ ਹੋਏ ਪਾਠ ਉਚਾਰਨ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ  ਢਾਈ ਸੌ ਅਤੇ ਪੰਜ ਸੌ ਰੁਪਏ ਦੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ  ਇਸ ਮੌਕੇ ਤੇ ਸਕੂਲ ਦੇ ਚੇਅਰਪਰਸਨ ਮੈਡਮ ਮਨਪ੍ਰੀਤ ਕੌਰ ਧਾਰਮਿਕ ਅਧਿਆਪਕ ਰਾਣਾ ਸੁਰਿੰਦਰ ਕੌਰ  ਅਤੇ ਸਤਿਨਾਮ ਸਰਬ ਕਲਿਆਣ ਟਰੱਸਟ ਦੇ ਸੁਪਰਵਾਈਜ਼ਰ ਸਰਦਾਰ ਰਣਜੀਤ ਸਿੰਘ ਹਾਜ਼ਰ ਸਨ ।ਸ੍ਰ ਰਣਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਇਸਦਾ ਸਿਹਰਾ ਸਕੂਲ ਦੇ ਚੇਅਰਪਰਸਨ ਮੈਂਡਮ ਮਨਪ੍ਰੀਤ ਕੌਰ ਅਤੇ ਮਿਹਨਤੀ ਬੱਚਿਆਂ ਨੂੰ ਦਿੱਤਾ।ਇਸ ਤੋਂ ਇਲਾਵਾ ਮੈਡਮ ਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਗੁਰਬਾਣੀ ਪ੍ਰਤੀ ਹੋਰ ਲਗਨ ਅਤੇ ਧਾਰਮਿਕ ਵਿਦਿਆ ਨਾਲ ਜੁੜਨ ਦਾ ਸੰਦੇਸ਼ ਦਿੱਤਾ।ਜੇਤੂ ਵਿਦਿਆਰਥੀਆਂ ਵਿੱਚ ਨਵਜੀਤ ਕੌਰ,ਦਸਵੀਂ ਕਲਾਸ,ਗੁਰਬਾਜ ਸਿੰਘ, ਸਤਵੀ, ਤਾਜਬੀਰ ਸਿੰਘ ਅੱਠਵੀਂ, ਅਮਰਦੀਪ ਕੌਰ 12ਵੀਂ, ਆਦਿ ਵਿਦਿਆਰਥੀਆਂ ਸਨ।

3 comments:

ਪਾਪੂਲਰ post

ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।

 ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।  ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...