20 ਸਤੰਬਰ ਨੂੰ ਤਰਨ ਤਾਰਨ ਚ ਕੀਤੀ ਜਾਣ ਵਾਲੀ ਕਾਨਫਰੰਸ ਦੀ ਜਾਣਕਾਰੀ ਦੇਂਦੇ ਹੋਏ ਆਗੂ।
ਤਰਨ ਤਾਰਨ(ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ( ਆਰ. ਐਮ .ਪੀ. ਆਈ ) ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਤਰਨ ਤਾਰਨ ਵਿਖੇ ਹੋਣ ਵਾਲੀ 20 ਸਤੰਬਰ ਦੀ ਕਾਨਫਰੰਸ ਸ੍ਰੀ ਗੋਇੰਦਵਾਲ ਸਾਹਿਬ ਦੇ ਮੇਲੇ ਕਾਰਨ 22 ਸਤੰਬਰ ਨੂੰ ਕੀਤੀ ਜਾਵੇਗੀ । ਇਹ ਜਾਣਕਾਰੀ ਪਾਰਟੀ ਦੇ ਜਿਲ੍ਹਾ ਸਕੱਤਰੇਤ ਮੈਂਬਰ ਬਲਦੇਵ ਸਿੰਘ ਪੰਡੋਰੀ, ਜਸਪਾਲ ਸਿੰਘ ਝਬਾਲ, ਸੁਲੱਖਣ ਸਿੰਘ ਤੁੜ ਨੇ ਇੱਕ ਪ੍ਰੈਸ ਬਿਆਨ ਰਾਹੀ ਦਿੱਤੀ। ਇਹਨਾਂ ਆਗੂਆਂ ਨੇ ਸਯੁੰਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਚ ਭਰਵੀਂ ਸਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਗੁਰਪ੍ਰਤਾਪ ਸਿੰਘ ਬਾਠ, ਬਲਜੀਤ ਸਿੰਘ ਕੱਲ੍ਹਾ ਹਾਜ਼ਰ ਸਨ।
No comments:
Post a Comment