ਬੁਢਾਪਾ ਪੈਨਸ਼ਨ
ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਹਲਕਾ ਖੇਮਕਰਨ ਦੇ ਉੱਘੇ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਪੈਨਸ਼ਨ ਨੂੰ ਵਧਾ ਕੇ ਪੰਦਰਾਂ ਸੌ ਰੁਪਏ ਕਰ ਦਿੱਤਾ ਗਿਆ ਹੈ ਅਤੇ ਹਲਕਾ ਵਿਧਾਇਕ ਸ ਸੁਖਪਾਲ ਸਿੰਘ ਭੁੱਲਰ ਵੱਲੋਂ ਅੱਜ ਹਲਕੇ ਦੇ ਕਈ ਪਿੰਡਾਂ ਵਿੱਚ ਪੰਦਰਾਂ ਸੌ ਰੁਪਏ ਦੇ ਚੈੱਕ ਦੇ ਕੇ ਬਜ਼ੁਰਗਾਂ ਦੇ ਚਿਹਰੇ ਉਪਰ ਖੁਸ਼ੀ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਚੋਣ ਵਾਅਦੇ ਨੂੰ ਪੂਰਾ ਕਰਦੀ ਹੋਈ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਨੂੰ ਪੰਦਰਾਂ ਸੌ ਰੁਪਏ ਕਰ ਦਿੱਤਾ ਹੈ ਅਤੇ ਲਾਭਪਾਤਰੀਆਂ ਵੱਲੋਂ ਪੰਦਰਾਂ ਸੌ ਰੁਪਏ ਪੈਨਸ਼ਨ ਲੈ ਕੇ ਜਿੱਥੇ ਖ਼ੁਸ਼ੀ ਜ਼ਾਹਿਰ ਕੀਤੀ ਗਈ ਹੈ ਉਥੇ ਹੀ ਹਲਕਾ ਵਿਧਾਇਕ ਸ ਸੁਖਪਾਲ ਸਿੰਘ ਭੁੱਲਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ ਇਸ ਮੌਕੇ ਉਨ੍ਹਾਂ ਨਾਲ ਸੇਵਾ ਸਿੰਘ ਸਰਪੰਚ ਅਲਗੋਂ ਕੋਠੀ ਵੀ ਮੌਜੂਦ ਸਨ ।
No comments:
Post a Comment