Thursday, 30 September 2021

ਉੱਘੇ ਆਜ਼ਾਦੀ ਘੁਲਾਟੀਏ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ ਤਿੰਨ ਅਕਤੂਬਰ ਨੂੰ ਮਨਾਈ ਜਾਵੇਗੀ _ ਭੁੱਚਰ


 ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਉੱਘੇ ਆਜ਼ਾਦੀ ਘੁਲਾਟੀਏ ਅਤੇ ਗੁਰੁਦਆਰਾ ਸੁਧਾਰ ਲਹਿਰ, ਅਕਾਲੀ ਲਹਿਰ ਦੇ ਮੋਢੀ, ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਸਾਲਾਨਾ ਬਰਸੀ ਸਮਾਗਮ ਤਿੰਨ ਅਕਤੂਬਰ ਨੂੰ ਮਨਾਈ ਜਾਵੇਗੀ। ਇਹ ਜਾਣਕਾਰੀ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਸੁਰਜੀਤ ਸਿੰਘ ਭੁੱਚਰ ਨੇ ਪ੍ਰੈੱਸ ਨੂੰ ਦੇਂਦਿਆਂ ਦੱਸਿਆ ਕਿ ਹਰ ਸਾਲ ਦੀ ਤਰਾਂ ਜਥੇਦਾਰ ਤੇਜਾ ਸਿੰਘ ਭੁੱਚਰ ਯਾਦਗਾਰੀ ਕਮੇਟੀ ਅਤੇ ਇਲਾਕਾ ਨਿਵਾਸੀਆਂ ਵੱਲੋਂ ਮਜੀਠਾ ਰੋਡ ਅੰਮ੍ਰਿਤਸਰ ਤੇ ਪਾਵਰ ਕਾਲੋਨੀ ਦੇ  ਸਾਹਮਣੇ ਫਰੈਂਡਜ਼ ਐਵਨਿਊ ਦੇ ਅੰਦਰ ਸਥਿਤ ਗੁਰਦੁਆਰਾ ਹਰਿਗੋਬਿੰਦ ਸਾਹਿਬ ਵਿੱਚ ਮਨਾਈ ਜਾਵੇਗੀ। ਜਥੇਦਾਰ ਤੇਜਾ ਸਿੰਘ ਭੁੱਚਰ  ਨੇ ਗੁਰਦੁਆਰਾ ਸੁਧਾਰ ਲਹਿਰ ਦੀ ਅਗਵਾਈ ਕਰਦਿਆਂ ਬਹੁਤ ਸਾਰੇ ਇਤਿਹਾਸਕ ਗੁਰਦੁਆਰੇ ਪੰਥਕ ਪ੍ਰਬੰਧ ਹੇਠ ਲਿਆਂਦੇ, ਅੰਗਰੇਜ ਸਰਕਾਰ ਦੇ ਪਿੱਠੂ ਮਹੰਤਾ ਤੋਂ ਗੁਰਧਾਮ ਆਜ਼ਾਦ ਕਰਵਾਏ, ਅੰਗਰੇਜ ਸਰਕਾਰ ਵਿਰੁੱਧ ਅਖਬਾਰ ਛਾਪੇ, ਲੰਮਾ ਸਮਾਂ ਅੰਗਰੇਜ ਸਰਕਾਰ ਦੀਆਂ ਜੇਲ੍ਹਾਂ ਕੱਟਣ ਦੇ ਨਾਲ ਨਾਲ ਆਪਣੀ ਜਾਇਦਾਦ ਜਬਤ ਕਰਵਾਈ, ਤਸੀਹੇ ਝੱਲੇ ਪਰ ਅੰਗਰੇਜ ਸਰਕਾਰ ਅੱਗੇ ਝੁਕੇ ਨਹੀਂ। ਸ਼੍ਰੋਮਣੀ ਕਮੇਟੀ ਦਾ ਗਠਨ  ਉਨ੍ਹਾਂ ਦੇ ਯਤਨ ਸਦਕਾ 1920 ਵਿਚ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦਾ  1920 ਵਿਚ ਜਥੇਦਾਰ ਨਿਯੁਕਤ ਕੀਤਾ ਗਿਆ। 14 ਦਸੰਬਰ 1920 ਨੂੰ ਉਨ੍ਹਾਂ ਦੀ ਜਥੇਦਾਰੀ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਹੋਇਆ। ਅਜਿਹੇ ਅਣਖੀਲੇ ਜਰਨੈਲ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਬਰਸੀ ਤਿੰਨ ਅਕਤੂਬਰ ਸੋਮਵਾਰ ਮਜੀਠਾ ਰੋਡ ਅੰਮ੍ਰਿਤਸਰ ਫਰੈਂਡਜ਼ ਐਵਨਿਊ ਦੇ ਗੁਰਦੁਆਰਾ ਹਰਿਗੋਬਿੰਦ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਹੋਵੇਗਾ, ਉਪਰੰਤ 10 ਵਜੇ ਤੋਂ 12 ਵਜੇ  ਤੱਕ ਧਾਰਮਿਕ ਸਮਾਗਮ ਵਿੱਚ ਆਏ ਹੋਏ ਬੁਲਾਰੇ ਆਪਣੇ ਵਿਚਾਰ ਰੱਖਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

No comments:

Post a Comment

ਪਾਪੂਲਰ post

ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।

 ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।  ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...