Monday, 6 September 2021

ਧੰਨ ਧੰਨ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਤੇ ਪਿੰਡ ਡੱਲ ਦੀਆਂ ਸੰਗਤਾਂ ਵੱਲੋਂ ਗੁਰਪੁਰਬ ਮਨਾਇਆ।


 ਧੰਨ ਧੰਨ ਬਾਬਾ ਜੀਵਨ ਸਿੰਘ ਜੀ ਸ਼ਹੀਦ  ਦੇ ਜਨਮ ਦਿਹਾੜੇ ਤੇ ਪਿੰਡ ਡੱਲ ਦੀਆਂ ਸੰਗਤਾਂ ਵੱਲੋਂ ਗੁਰਪੁਰਬ ਮਨਾਏ ਜਾਣ ਦੀਆਂ ਤਸਵੀਰਾਂ।



ਖਾਲੜਾ  (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਕਸਬਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਸਰਹੱਦੀ ਪਿੰਡ ਡੱਲ ਵਿਖੇ ਬਾਬਾ ਜੀਵਨ ਸਿੰਘ ਜੀ ਰੰਘਰੇਟਾ ਗੁਰੂ ਕਾ ਬੇਟਾ ਕਹਾਉਣ ਵਾਲੇ ਮਹਾਂਪੁਰਖਾਂ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਡੱਲ ਤੋਂ  ਸਜਾਇਆ ਗਿਆ ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਸ਼ਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ  ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਪਿੰਡ ਡੱਲ ਦੀਆਂ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ ਨਗਰ ਕੀਰਤਨ ਵਿੱਚ ਕਵੀਸ਼ਰ ਭਾਈ ਗੁਰਸਾਹਿਬ ਸਿੰਘ ਮਾੜੀ ਮੇਘਾ ਦੇ ਜਥੇ ਨੇ ਬਾਬਾ ਜੀਵਨ ਸਿੰਘ ਜੀ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਉਹਨਾਂ ਤੋਂ ਇਲਾਵਾ ਪਿੰਡ ਡੱਲ ਦੇ ਜਥੇਦਾਰ ਸੁਖਦੇਵ ਸਿੰਘ ਦੇ ਜਥੇ ਨੇ ਗੁਰਇਤਿਹਾਸ  ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਇਸ ਨਗਰ ਕੀਰਤਨ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ ਸੰਗਤਾਂ ਲਈ ਜਗ੍ਹਾ ਜਗ੍ਹਾ ਵੱਖ ਵੱਖ ਲੰਗਰਾ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦਾ ਪਰਬੰਧ ਕੀਤਾ ਗਿਆ। ਅੱਜ ਗੁਰੂ ਕਿ ਲੰਗਰ ਅਤੁੱਟ ਵਰਤਾਏ ਗਏ।

No comments:

Post a Comment

ਪਾਪੂਲਰ post

ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।

 ਸਿਮਰਨ ਹਸਪਤਾਲ ਭਿੱਖੀਵਿੰਡ ਸੱਪ ਦੇ ਡੰਗੇ ਮਰੀਜ਼ਾਂ ਲਈ ਬਣਿਆ ਵਰਦਾਨ। ਦੂਰ ਦੂਰ ਤੋਂ ਰਹੇ ਸੱਪ ਲੜੇ ਮਰੀਜ।  ਖਾਲੜਾ (ਜਗਜੀਤ ਸਿੰਘ ਡੱਲ ਹਰਮੀਤ ਸਿੰਘ ਭੁੱਲਰ) ਕਸਬਾ ਭਿੱਖੀ...