ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 5 ਨਵੰਬਰ ਨੂੰ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ:- ਕਲਸੀ,ਦੋਆਬਾ , ਡੱਲ
ਖਾਲੜਾ(ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ)
ਪੂਰੇ ਦੇਸ਼ ਅੰਦਰ ਕਿਰਤੀ ਲੋਕਾਂ ਦੇ ਗੁਰੂ ਮੰਨੇ ਜਾਂਦੇ ਬਾਬਾ ਵਿਸ਼ਕਰਮਾ ਜੀ ਦਾ ਜਨਮ 5 ਨਵੰਬਰ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪੱਟੀ ਰੋਡ ਅੱਡਾ ਭਿਖੀਵਿੰਡ ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਸਮਾਗਮ ਮਨਾਇਆ ਜਾ ਰਿਹਾ ਹੈ। ਇਸਦੇ ਸਬੰਧ ਵਿੱਚ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਬਾਬਾ ਵਿਸ਼ਕਰਮਾ ਕਮੇਟੀ ਦੇ ਸਮੂਹ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕੀਤੀ ਗਈ ਜਿਸ ਦੌਰਾਨ ਸੰਬੋਧਨ ਕਰਦੇ ਹੋਏ ਗੁਰਮੇਜ ਸਿੰਘ ਕਲਸੀ ,ਹਰਬੰਸ ਸਿੰਘ ਦੋਆਬਾ ਨੇ ਕਿਹਾ ਬਾਬਾ ਵਿਸ਼ਵਕਰਮਾ ਸਭਾ ਵੱਲੋਂ ਬਾਬਾ ਜੀ ਦੇ ਜਨਮ ਦਿਹਾੜੇ ਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮਿਤੀ 3 ਨਵੰਬਰ ਨੂੰ ਆਰੰਭ ਕੀਤੇ ਜਾਣਗੇ ਅਤੇ 5 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਜਥਿਆਂ ਵੱਲੋਂ ਅਲਾਹੀ ਬਾਣੀ ਦਾ ਕੀਰਤਨ ਕੀਤਾ ਜਾਵੇਗਾ ਅਤਿ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ ਜਾਵੇਗਾ । ਇਸ ਮੌਕੇ ਸਮਾਜ ਸੇਵਕ ਜੋਗਿੰਦਰ ਸਿੰਘ ਡੱਲ ਪਲਾਈਵੁੱਡ ਵਾਲੇ, ਠੇਕੇਦਾਰ ਵਿਰਸਾ ਸਿੰਘ, ਸਰਦਾਰ ਹਰਦੇਵ ਸਿੰਘ, ਸਵਰਾਜ ਏਜੰਸੀ ਵਾਲੇ, ਪਿਆਰਾ ਸਿੰਘ ਵਾਂ ਵਾਲੇ ਪੰਜਾਬ ਇੰਜੀ ਵਰਕਸ, ਗੁਰਪ੍ਰੀਤ ਸਿੰਘ ਗੋਪੀ, ਗੁਰਦੇਵ ਸਿੰਘ ਪਨੇਸਰ, ਪੂਰਨ ਸਿੰਘ, ਪ੍ਰਤਾਪ ਸਿੰਘ, ਭੋਲਾ ਸਿੰਘ ਭਿੱਖੀਵਿੰਡ, ਮਨਪ੍ਰੀਤ ਸਿੰਘ, ਰਿੰਕੂ ਕਲਸੀ,, ਸੁਖਬੀਰ ਸਿੰਘ ਸੁੱਖੀ, ਜੀਤ ਸਿੰਘ ਨਾਰਲੀ ਕਵੀਸ਼ਰ ਅਤੇ ਬਾਬਾ ਵਿਸ਼ਵਕਰਮਾ ਸਭਾ ਭਿੱਖੀਵਿੰਡ ਦੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਹਾਜ਼ਰੀ ਭਰੀ।
No comments:
Post a Comment