ਸਰਹੱਦੀ ਪਿੰਡ ਡੱਲ ਵਿਖੇ ਧੰਨ ਧੰਨ ਬਾਬਾ ਅੱਲਖਰਾਮ ਜੀ ਦਾ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ।
ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਪਿੰਡ ਡੱਲ ਵਿੱਚ ਧੰਨ ਧੰਨ ਬਾਬਾ ਅੱਲਖਰਾਮ ਜੀ ਦਾ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ ਜਿਸ ਵਿੱਚ ਪਿੰਡ ਦੀਆਂ ਸੰਗਤਾਂ ਅਤੇ ਸਮੂਹ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ ਅਤੇ ਉੱਚ ਕੋਟੀ ਦੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਭਰ ਕੇ ਸਿੱਖ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ,ਇਸ ਤੋਂ ਇਲਾਵਾ ਦੋਨੋਂ ਦਿਨ ਹੀ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਚਾਹ ਪਕੌੜਿਆਂ ਦੇ ਲੰਗਰ ਵੀ ਪੂਰੇ ਦਿਨ ਚਲਦੇ ਰਹੇ ।ਇਸ ਤੋਂ ਇਲਾਵਾ ਕਬੱਡੀ ਕੱਪ ਵੀ ਕਰਵਾਏ ਗਏ ਜਿਸ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਕੱਬਡੀ ਦੇ ਸ਼ੌਕੀਨ ਲੋਕਾਂ ਨੇ ਵੱਡੇ ਪੱਧਰ ਅਤੇ ਵੱਡੀਆਂ ਟੀਮਾਂ ਦੀ ਕਬੱਡੀ ਦਾ ਆਨੰਦ ਮਾਣਿਆ ,ਇਸ ਮੌਕੇ ਮੁੱਖ ਸੇਵਾਦਾਰ ਬਾਬਾ ਜਗਤਾਰ ਸਿੰਘ ਜੀ ਨੇ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ।
No comments:
Post a Comment