ਕਈ ਸਾਲਾਂ ਤੋਂ ਨਹੀਂ ਹੋਇਆ ਸੀ ਹੱਲ ਜੋ ਚੰਨੀ ਸਰਕਾਰ ਨੇ ਕੁੱਝ ਦਿਨਾਂ ਚੋ ਕਰਨ ਦਾ ਦਿੱਤਾ ਭਰੋਸਾ। ਲੱਖਾ ਸਿੰਘ ਵਲਟੋਹਾ।
ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਕਈ ਸਰਕਾਰਾਂ ਆਈਆਂ ਤੇ ਕਈ ਸਰਕਾਰਾਂ ਗਈਆਂ ਪਰ ਕਿਸੇ ਤੋਂ ਵੀ ਇਹ ਕੰਮ ਨਹੀਂ ਹੋਇਆ ਸੀ ਅਤੇ ਨਾ ਹੀ ਕਿਸੇ ਨੇ ਕਦੇ ਇਸ ਬਾਰੇ ਸੋਚਿਆ ਸੀ ਜਿਸ ਨੂੰ ਮੁੱਖ ਮੰਤਰੀ ਚੰਨੀ ਨੇ ਕੁਝ ਦਿਨਾਂ ਵਿੱਚ ਹੀ ਹੱਲ ਕਰਨ ਦਾ ਦੇ ਦਿੱਤਾ ਭਰੋਸਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪ੍ਰੈੱਸ ਨਾਲ ਚੇਅਰਮੈਨ ਲੱਖਾ ਸਿੰਘ ਵਲਟੋਹਾ ਨੇ ਕੀਤਾ ਉਨ੍ਹਾਂ ਕਿਹਾ ਕਿ ਜੋ ਸੀ ਐਮ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਪ੍ਰਾਪਰਟੀ ਉਨ੍ਹਾਂ ਦੇ ਨਾਮ ਕਰ ਦਿੱਤੀ ਜਾਵੇਗੀ ਉਹ ਵੀ ਬਿਲਕੁਲ ਫ੍ਰੀ ਉਹ ਇਕ ਇਤਿਹਾਸਕ ਫੈਸਲਾ ਹੈ ਅਤੇ ਬਹੁਤ ਵੱਡਾ ਫ਼ੈਸਲਾ ਹੈ ਕਿਉਂਕਿ ਕਦੇ ਵੀ ਕਿਸੇ ਵੀ ਸਰਕਾਰ ਨੇ ਇਸ ਉੱਤੇ ਵਿਚਾਰ ਨਹੀਂ ਕੀਤਾ ,ਉਨ੍ਹਾਂ ਕਿਹਾ ਕਿ ਹਜ਼ਾਰਾਂ ਗ਼ਰੀਬ ਮਜ਼ਦੂਰ ਅੱਜ ਵੀ ਆਪਣੀ ਜਗ੍ਹਾ ਨੂੰ ਲੈ ਕੇ ਮਾਣਯੋਗ ਅਦਾਲਤ ਵਿਚ ਲੜਾਈਆਂ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਹਮੇਸ਼ਾਂ ਡਰ ਬਣਿਆ ਰਹਿੰਦਾ ਹੈ ਕਿ ਕਿਤੇ ਉਨ੍ਹਾਂ ਦੇ ਘਰ ਉਪਰ ਨਾਜਾਇਜ਼ ਕਬਜ਼ੇ ਨਾ ਹੋ ਜਾਣ ਇਸ ਕਾਨੂੰਨ ਨਾਲ ਇਨ੍ਹਾਂ ਗੱਲਾਂ ਨੂੰ ਜਿਥੇ ਠੱਲ੍ਹ ਪਏਗੀ ਉੱਥੇ ਹੀ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰ ਆਪਣੇ ਨਾਮ ਕਰਵਾਉਣ ਦੀ ਸਹੂਲਤ ਵੀ ਮਿਲ ਜਾਏਗੀ ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਨਿੱਜੀ ਸਕੱਤਰ ਸੁੱਚਾ ਸਿੰਘ ਮਮਦੋਟ ਅਤੇ ਹੋਰ ਪਾਰਟੀ ਮੈਂਬਰ ਹਾਜ਼ਰ ਸਨ ।
No comments:
Post a Comment