ਪੰਜਾਬ ਵਿੱਚ ਝੋਨੇ ਦੀ ਖ਼ਰੀਦ ਨੂੰ ਲੇਟ ਕਰਨ ਨੂੰ ਲੈ ਕੇ ਪੰਜਾਬ ਦੇ ਵੱਖ ਵੱਖ ਡੀ ਸੀ ਦਫ਼ਤਰਾਂ ਦੇ ਅੱਗੇ ਧਰਨੇ ਦੇ ਕਿ ਦਿੱਤੇ ਮੰਗ ਪੱਤਰ ।
ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਝੋਨੇ ਦੀ ਖ਼ਰੀਦ ਲੇਟ ਕਰਨ ਸਬੰਧੀ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ ਤੇ ਧਰਨੇ ਦਿੱਤੇ ਗਏ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਝੋਨੇ ਦੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋ ਜਾਂਦੀ ਸੀ ਪਰ ਇਸ ਵਾਰ ਜਮ੍ਹਾਂ ਮੌਕੇ ਤੇ ਆ ਕੇ ਸਰਕਾਰ ਨੇ ਇੱਕ ਦਮ ਖ਼ਰੀਦ ਲੇਟ ਕਰ ਦਿੱਤੀ ਹੈ ਇਸ ਨਾਲ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗ ਜਾਣਗੇ ਅਤੇ ਢੇਰੀਆਂ ਦੀ ਸਾਂਭ ਸੰਭਾਲ ਦੀ ਵੱਡੀ ਮੁਸ਼ਕਲ ਆਏਗੀ ਅੱਜ ਤਰਨਤਾਰਨ ਵਿੱਚ ਡੀ ਸੀ ਰਿਹਾਇਸ਼ ਤੇ ਧਰਨਾ ਲਗਾ ਕੇ ਮੰਗ ਪੱਤਰ ਦਿੱਤਾ ਗਿਆ ਅੱਜ ਦੇ ਧਰਨੇ ਦੀ ਅਗਵਾਈ ਕੁਲਦੀਪ ਸਿੰਘ ਸਖੀਰਾ, ਗੁਰਵਿੰਦਰ ਸਿੰਘ, ਸੁਖਚੈਨ ਸਿੰਘ ਸਮਰਾ ਜਗਤਾਰ ਸਿੰਘ ਡੱਲ ਜੋਗਾ ਸਿੰਘ ਭੰਗਾਲਾ ,ਹਰਭਜਨ ਸਿੰਘ ਕਾਲੇ ਦੁਵਾਰਾ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਜਲਦੀ ਤੋਂ ਜਲਦੀ ਖਰੀਦ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਜਥੇਬੰਦੀ ਅਗਲੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ ।
No comments:
Post a Comment