ਯੂ ਪੀ ਵਿੱਚ ਭਾਜਪਾ ਦੇ ਗੁੰਡਿਆਂ ਵੱਲੋਂ ਗੱਡੀ ਨਾਲ ਕਿਸਾਨਾਂ ਨੂੰ ਕੁਚਲ ਦੇਣਾ ਲੋਕਤੰਤਰ ਦਾ ਘਾਣ:- ਚੇਅਰਮੈਨ ਲੱਖਾ ਸਿੰਘ ਵਲਟੋਹਾ
ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ)ਸੈਂਟਰ ਵਾਲਮੀਕ ਸਭਾ ਪੰਜਾਬ ਚੈਅਰਮੈਨ ਲੱਖਾ ਸਿੰਘ ਵਲਟੋਹਾ ਵੱਲੋਂ ਪ੍ਰੈਸ ਨਾਲ ਗੱਲਬਾਤ ਕਰਨ ਦੌਰਾਨ ਕਿਹਾ ਕਿ ਮੋਦੀ, ਯੋਗੀ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿੰਦਿਆ ਕਰਦੇ ਹਾਂ। ਵਲਟੋਹਾ ਨੇ ਕਿਹਾ ਕਿ ਯੂ ਪੀ ਵਿੱਚ ਕਿਸਾਨ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ ਪਰ ਬੀਜੇਪੀ ਦੇ ਲੀਡਰ ਗੁੰਡਿਆਂ ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾ ਕੇ ਉਨ੍ਹਾਂ ਨੂੰ ਕੁਚਲ ਦੇਣਾਂ ਲੋਕਤੰਤਰ ਦਾ ਵੱਡਾ ਘਾਣ ਹੈ ਅਤੇ ਇੱਥੋਂ ਪਤਾ ਲੱਗਦਾ ਹੈ ਕਿ ਹਿੰਦੋਸਤਾਨ ਵਿੱਚ ਕੋਈ ਵੀ ਸਰਕਾਰ ਨਾਂ ਦੀ ਚੀਜ਼ ਨਹੀਂ ਹੈ ਸਗੋਂ ਬੀਜੇਪੀ ਲਗਾਤਾਰ ਕਿਸਾਨਾਂ ਨੂੰ ਟਾਰਗੇਟ ਕਰਕੇ ਲੁਕਵੇਂ ਢੰਗ ਨਾਲ ਕਈ ਸਜ਼ਾਵਾਂ ਦੇ ਰਹੀ ਹੈ ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਉਨ੍ਹਾਂ ਕਿਹਾ ਕਿ ਜੇਕਰ ਬੀਜੇਪੀ ਦੇ ਗੁੰਡਿਆਂ ਉੱਤੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ ਨਾ ਸੁੱਟਿਆ ਗਿਆ ਤਾਂ ਉਹ ਵੱਡਾ ਪ੍ਰਦਰਸ਼ਨ ਕਰਨਗੇ ਇਸ ਮੌਕੇ ਉਹਨਾਂ ਨਾਲ ਸੁੱਚਾ ਸਿੰਘ ਮਮਦੋਟ ਨਿੱਜੀ ਸਕੱਤਰ ਅਤੇ ਹੋਰ ਹਾਜਰ ਸਨ।
No comments:
Post a Comment