ਖਾਲੜਾ 7 ਸਤੰਬਰ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ 295 ਬਲਾਕ ਭਿੱਖੀਵਿੰਡ ਦੇ ਮੈਂਬਰਾਂ ਦੀ ਮੀਟਿੰਗ ਡਾ ਹਰਪਾਲ ਸਿੰਘ ਪੂਹਲਾ ਦੀ ਪ੍ਰਧਾਨਗੀ ਹੇਠ ਪਹੂਵਿੰਡ ਸਾਹਿਬ ਵਿਖੇ ਹੋਈ ਇਸ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਮੈਂਬਰਾਂ ਨੇ ਹਾਜ਼ਰੀ ਭਰੀ ਅਤੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਇਸ ਮੌਕੇ ਐਸੋਸੀਏਸ਼ਨ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ ਇਸ ਮੌਕੇ ਬੋਲਦਿਆਂ ਡਾ ਪੂਹਲਾ ਨੇ ਕਿਹਾ ਕਿ ਕਰੋਨਾ ਕਾਲ ਦੌਰਾਨ ਵੱਡੇ ਵੱਡੇ ਹਸਪਤਾਲਾਂ ਦੇ ਡਾਕਟਰਾਂ ਨੇ ਆਪਣੇ ਹਸਪਤਾਲ ਬੰਦ ਕਰ ਦਿੱਤੇ ਸਨ ਸਰਕਾਰ ਵੱਲੋਂ ਵੀ ਹੱਥ ਖੜ੍ਹੇ ਕਰ ਦਿੱਤੇ ਗਏ ਸਨ ਪਰ ਸਾਡੀ ਐਸੋਸੀਏਸ਼ਨ ਦੇ ਜੁਝਾਰੂ ਮੈਂਬਰਾਂ ਨੇ ਕੋਵਿਡ 19 ਦੌਰਾਨ ਵੀ ਦਿਨ ਰਾਤ ਲੋਕਾਂ ਦੀ ਸੇਵਾ ਕੀਤੀ ਇਸ ਸੰਬੰਧੀ ਬਹੁਤ ਸਾਰੀਆਂ ਖਬਰਾਂ ਵੀ ਮੀਡੀਆ ਵਿੱਚ ਆਈਆਂ ਸਨ ਕਿ ਜੇਕਰ ਪਿੰਡਾਂ ਵਿੱਚ ਇਹ ਡਾਕਟਰ ਨਾ ਹੋਣ ਤਾਂ ਗਰੀਬ ਲੋਕ ਆਪਣਾਂ ਇਲਾਜ ਕਰਾਉਣ ਲਈ ਵੱਡੇ ਸ਼ਹਿਰਾਂ ਵਿੱਚ ਕਿਵੇਂ ਜਾਣ ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਨੇ 2017 ਵਿੱਚ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਆਉਣ ਤੇ ਪਿੰਡਾਂ ਵਿੱਚ ਪ੍ਰੈਕਟਿਸ ਕਰ ਰਹੇ ਪ੍ਰੈਕਟੀਸ਼ਨਰਾਂ ਨੂੰ ਕਲੀਨਿਕ ਚਲਾਉਣ ਦਾ ਅਧਿਕਾਰ ਦਿੱਤਾ ਜਾਵੇਗਾ ਪਰ ਕੈਪਟਨ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ ਅਸੀਂ ਇਸ ਸਬੰਧੀ ਪੂਰੇ ਪੰਜਾਬ ਵਿੱਚ ਹਲਕਾ ਵਿਧਾਇਕਾਂ ਨੂੰ ਅਤੇ ਮੈਂਬਰ ਪਾਰਲੀਮੈਂਟ ਨੂੰ ਆਪਣੇ ਮੰਗ ਪੱਤਰ ਭੇਜ ਚੁੱਕੇ ਹਾਂ ਜੇਕਰ ਸਰਕਾਰ ਨੇ ਸਾਡਾ ਕੋਈ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਜੀ ਦੀ ਅਗਵਾਈ ਵਿਚ ਵਿਧਾਨ ਸਭਾ ਦਾ ਘਰਾਉ ਕੀਤਾ ਜਾਵੇਗਾ ।