ਖਾਲੜਾ (ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ) ਪੰਜਾਬ ਐਂਡ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ਤੇ 11ਸਤੰਬਰ ਨੂੰ ਪੇ ਕਮਿਸ਼ਨ ਦੀ ਅਧੂਰੀ ਰਿਪੋਰਟ ਵਿਰੁੱਧ ਚੰਡੀਗੜ੍ਹ ਵਿਖੇ ਹੱਲਾ ਬੋਲ ਮਹਾਂ ਰੈਲੀ ਵਿੱਚ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਤਰਨਤਾਰਨ ਦੇ ਸੈਂਕੜੇ ਮੁਲਾਜ਼ਮ ਜਿਲਾ ਪ੍ਰਧਾਨ ਵਿਰਸਾ ਸਿੰਘ ਪੰਨੂ ਦੀ ਅਗਵਾਈ ਹੇਠ ਸ਼ਾਮਲ ਹੋਏ।ਜਿਲਾ ਪ੍ਰਧਾਨ ਵਿਰਸਾ ਸਿੰਘ ਪੰਨੂ ਤੇ ਜਨਰਲ ਸਕੱਤਰ ਰਜਵੰਤ ਬਾਗੜੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ।। ਸਾਂਝੇ ਫਰੰਟ ਵੱਲੋਂ 113%ਮਹਿੰਗਾਈ ਭੱਤੇ ਨੂੰ ਅਧਾਰ ਮੰਨ ਕੇ ਕੀਤੇ ਜਾ ਰਹੇ 15%ਤਨਖਾਹ ਵਾਧੇ ਨੂੰ ਮੂਲੋਂ ਰੱਦ ਕੀਤਾ ਹੈ, ਕਿਉਂਕਿ ਇਹ ਮੁਲਾਜ਼ਮਾਂ ਨਾਲ ਧੱਕਾ ਤੇ ਬੇਇਨਸਾਫ਼ੀ ਹੈ।। ਸਾਂਝੇ ਫਰੰਟ ਦੀ ਮੰਗ ਅਨੁਸਾਰ 1ਜਨਵਰੀ2016ਤੋ125%ਡੀ ਏ ਨੂੰ ਅਧਾਰ ਮੰਨ ਕੇ ਘੱਟੋ-ਘੱਟ 20%ਤਨਖਾਹ ਵਧਾਉਣਾ,, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਆਦਿ ਪ੍ਰਮੁੱਖ ਮੰਗਾਂ ਹਨ।।
2016ਤੋ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਨੂੰ ਕੇਂਦਰ ਦੇ ਪੇ ਕਮਿਸ਼ਨ ਨਾਲ ਜੋੜ ਕੇ ਮੁਲਾਜ਼ਮਾਂ ਨੂੰ ਆਰਥਿਕ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਅੰਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ।।
ਇਸ ਮੌਕੇ ਅਮਨਦੀਪ ਸਿੰਘ ਧਾਰੜ, ਹਰਜੀਤ ਸਿੰਘ ਪਹੂਵਿੰਡ, ਅੰਗਰੇਜ਼ ਸਿੰਘ ਔਲਖ, ਜੁਗਿੰਦਰ ਸਿੰਘ ਕੰਗ, ਭੁਪਿੰਦਰ ਸਿੰਘ ,ਸ਼ੇਰ ਸਿਘ,ਮਨਰਾਜ ਸਿੰਘ,ਫੁੱਲਬੀਰ ਜੌੜਾ , ਜੁਗਰਾਜ ਸਿੰਘ ਖੇਮਕਰਨ, ਜਸਪਿੰਦਰ ਸਰਹਾਲੀ,ਅਮਰਜੀਤ ਭੁੱਲਰ,ਗੁਰਵਿੰਦਰ ਭੋਜੀਆਂ, ਧਰਮਿੰਦਰ ਬਾਠ, ਸਤਨਾਮ ਮਾਣੋਚਾਹਲ, ਅਮਨਦੀਪ ਸਿੰਘ,ਰਵੀ ਸ਼ੇਰ ਸਿੰਘ, ਸਰਬਜੀਤ ਸਿੰਘ,ਪਤਵੰਤ ਸਿੰਘ, ਬਲਵਿੰਦਰ ਸਿੰਘ, ਰਮਨ ਕੁਮਾਰ ਕਸੇਲ,ਗੁਰਬਿੰਦਰ ਸਿੰਘ, ਤੇਜਿੰਦਰ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਕੈਟਾਗਰੀਆਂ ਦੇ ਮੁਲਾਜ਼ਮਾਂ ਵੱਡੀ ਗਿਣਤੀ ਭਾਗ ਲਿਆ।।