ਝੋਨੇ ਦੀ ਕਾਸ਼ਤ ਕਰਨ ਦਾ ਸਮਾਂ ਅਨੁਕੂਲ ਨਾ ਹੋਣ ਕਾਰਨ ਜਮਹੂਰੀ ਕਿਸਾਨ ਸਭਾ ਵੱਲੋਂ ਇਸਨੂੰ ਸਿਰੇ ਤੋਂ ਕੀਤਾ ਰੱਦ।
ਤਰਨਤਾਰਨ-(ਜਗਜੀਤ ਸਿੰਘ ਡੱਲ, ਹਰਮੀਤ ਸਿੰਘ ਭੁੱਲਰ)-ਜਮਹੂਰੀ ਕਿਸਾਨ ਸਭਾ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਨੂੰ ਲੈਕੇ ਬਣਾਏ ਜੋਨਾ ਨੂੰ ਪੂਰੀ ਤਰ੍ਹਾਂ ਨਾਲ ਰੱਦ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਡਾ ਸਤਨਾਮ ਸਿੰਘ ਅਜਨਾਲਾ ਅਤੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਵੱਲੋਂ ਸੂਬਾਈ ਪ੍ਰੈੱਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਜਾਰੀ ਕੀਤੇ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਬਿਨਾਂ ਕਿਸੇ ਵਿਗਿਆਨਕ ਅਧਾਰ ਦੇ ਬਣਾਏ ਗਏ ਹਨ। ਉਹਨਾਂ ਕਿਹਾ ਕਿ 20 ਮਈ ਨੂੰ ਸਿੱਧੀ ਬਿਜਾਈ ਦਾ ਸਮਾਂ ਠੀਕ ਹੈ। ਬਾਕੀ ਸਾਰੇ ਪੰਜਾਬ ਵਿੱਚ 10 ਜੂਨ ਤੋਂ ਹੀ ਝੋਨੇ ਨੂੰ ਲਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।ਲੇਟ ਲਾਏ ਝੋਨੇ ਦੀ ਖਰੀਦ ਵੇਲੇ ਵੱਧ ਨਮੀ ਕਰਕੇ ਵੇਚਣ ਵਿੱਚ ਵੱਡੀ ਸਮੱਸਿਆ ਆਵੇਗੀ । ਕਿਸਾਨ ਆਗੂਆਂ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਹੇਠੋਂ ਰਕਬਾ ਘਟਾਉਣ ਲਈ ਦੂਸਰੀਆ ਫਸਲਾਂ ਨੂੰ ਐਮ ਐਸ ਪੀ ਉਪਰ ਖਰੀਦ ਦੀ ਗਰੰਟੀ ਕੀਤੀ ਜਾਵੇ। ਤਾਂ ਕਿ ਕਿਸਾਨ ਝੋਨੇ ਹੇਠੋਂ ਰਕਬਾ ਘਟਾਉਣ। ਅਤੇ ਪੰਜਾਬ ਦੇ ਕਿਸਾਨਾਂ ਸਿਰ ਠੋਸੀ ਫਸਲ ਤੋਂ ਮੁਕਤੀ ਪ੍ਰਾਪਤ ਕਰ ਸਕਣ। ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ 1500 ਰੁਪਏ ਦੀ ਐਲਾਨੀ ਸਹਾਇਤਾ 5000ਰੁਪਏ ਪਰੱਤੀ ਏਕੜ ਕੀਤੀ ਜਾਵੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਦੇ ਉਸ ਬਿਆਨ ਦੀ ਨਿੰਦਾ ਕੀਤੀ ਹੈ ਕਿ ਮੂੰਗੀ ਦੀ ਬਿਜਾਈ ਬਾਰੇ ਦਿਤਾ ਹੈ। ਉਹਨਾਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮੂੰਗੀ ਦੀ ਬਿਜਾਈ ਦਾ ਢੁਕਵਾਂ ਸਮਾਂ 20 ਮਾਰਚ ਤੋਂ 10 ਅਪਰੈਲ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਦੇਰੀ ਨਾਲ ਸਮਾਂ ਲੰਘਾ ਕੇ ਲਏ ਗਏ ਹਨ